ਕਰਨਵੀਰ ਸਿੰਘ :- ਮਧੂਸੂਦਨ ਸਿੰਘ ਉਰਫ ਮੈਡ ਸੰਧੂ ਕਤਲ ਮਾਮਲੇ ‘ਚ ਇਕ ਹੋਰ ਗਿਰਫਤਾਰੀ ਹੋਈ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਤੇ ਮੁੰਬਈ ਏਟੀਐੱਸ ਦੇ ਸਾਂਝੇ ਸਹਿਯੋਗ ਨਾਲ ਮੁਲਜ਼ਮ ਜੋਬਨਪ੍ਰੀਤ ਨੂੰ 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸਾਂ ਸਮੇਤ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਪੁਲਸ ਨੇ ਬਿਆਨ ਦਿੱਤਾ ਹੈ ਕਿ ਜਾਂਚ ਦੌਰਾਨ ਜੋਬਨਪ੍ਰੀਤ ਦੀ ਭੂਮਿਕਾ ਹਥਿਆਰਾਂ ਦੀ ਆਵਾਜਾਈ, ਪੈਸਿਆਂ ਦਾ ਪ੍ਰਬੰਧ ਕਰਨ ਅਤੇ ਗੋਲੀਬਾਰੀ ਕਰਨ ਵਾਲਿਆਂ ਨੂੰ ਸਹਾਇਤਾ ਪ੍ਰਧਾਨ ਕਰਨਾ ਹੈ।
ਪੁਲਸ ਦਾ ਦਾਅਵਾ ਹੈ ਕਿ ਇਹ ਕੰਮ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਕਹਿਣ ਤੇ ਕੀਤਾ ਜਾਂਦਾ ਸੀ ਤੇ ਮੁਲਜ਼ਮ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਫਿਰੌਤੀ ਨਾਲ ਜੁੜੀਆਂ ਗੋਲੀਬਾਰੀ ਦੀਆਂ 3 ਘਟਨਾਵਾਂ ਵਿੱਚ ਸ਼ਾਮਲ ਹੋਣ ਦੀ ਗੱਲ ਵੀ ਕਬੂਲੀ ਹੈ।
ਮੈਡ ਸੰਧੂ ਕਤਲ ਮਾਮਲੇ ਵਿੱਚ ਇਸ ਤੋਂ ਪਹਿਲਾਂ ਵੀ ਪੁਲਸ ਵੱਲੋਂ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀਆਂ ਰਿਪੋਰਟਾਂ ਸਾਹਮਣੇ ਆ ਚੁੱਕੀਆਂ ਹਨ। ਹੁਣ ਜੋਬਨਪ੍ਰੀਤ ਦੀ ਗ੍ਰਿਫ਼ਤਾਰੀ ਨਾਲ ਜਾਂਚ ਵਿੱਚ ਹਥਿਆਰਾਂ ਦੀ ਸਪਲਾਈ, ਵਿੱਤੀ ਮਦਦ ਅਤੇ ਕਥਿਤ ਤੌਰ ’ਤੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਨਾਲ ਸਬੰਧਾਂ ਦੀ ਜਾਂਚ ਅੱਗੇ ਵਧੇਗੀ। ਪੁਲਸ ਵੱਲੋਂ ਪੂਰੇ ਨੈੱਟਵਰਕ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾਂ ਵੀ 9 ਮੁਲਜਮਾਂ ਦੀ ਗਿਰਫਤਾਰੀ ਦੀਆਂ ਰਿਪੋਰਟਾਂ ਸਾਹਮਣੇ ਆ ਚੁੱਕੀਆਂ ਹਨ।