ਚੰਡੀਗੜ੍ਹ :- ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 248ਵੇਂ ਦਿਨ ਸੂਬੇ ਭਰ ਵਿੱਚ 578 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 197 ਲੋਕਾਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ। ਪੁਲਿਸ ਮੁਤਾਬਕ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 73,661 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਇਸੇ ਕਾਰਵਾਈ ਦੌਰਾਨ ਪੰਜ ਭਗੌੜੇ ਵੀ ਕਾਬੂ ਕੀਤੇ ਗਏ। ਗੈਂਗਸਟਰਾਂ ਜਾਂ ਲੋੜੀਂਦੇ ਅਪਰਾਧੀਆਂ ਬਾਰੇ ਜਾਣਕਾਰੀ ਦੇਣ ਲਈ ਪੁਲਿਸ ਨੇ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਜਾਰੀ ਕੀਤੀ ਹੈ, ਜਿਸ ’ਤੇ ਗੁਪਤ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਨਸ਼ਿਆਂ ਖ਼ਿਲਾਫ਼ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 573ਵੇਂ ਦਿਨ ਪੁਲਿਸ ਨੇ 135 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 2.3 ਕਿਲੋ ਹੈਰੋਇਨ, 375 ਨਸ਼ੀਲੀਆਂ ਗੋਲੀਆਂ ਅਤੇ 9,800 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪੁਲਿਸ ਅਨੁਸਾਰ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 80,053 ਨਸ਼ਾ ਤਸਕਰ ਕਾਬੂ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 13 ਲੋਕਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਵੀ ਤਿਆਰ ਕੀਤਾ ਗਿਆ।
