ਅੰਮ੍ਰਿਤਸਰ :- ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਨਵੇਂ ਸ਼ਡਿਊਲ ਮੁਤਾਬਕ 1 ਅਕਤੂਬਰ ਤੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਹੋਵੇਗਾ। ਇਹ ਸਮਾਂ ਅਗਲੇ ਕੁਝ ਮਹੀਨਿਆਂ ਦੌਰਾਨ ਵੱਖ-ਵੱਖ ਤਰੀਕਿਆਂ ਨਾਲ ਲਾਗੂ ਰਹੇਗਾ।
1 ਅਕਤੂਬਰ ਤੋਂ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਲੱਗਣਗੇ
1 ਅਕਤੂਬਰ ਤੋਂ 31 ਅਕਤੂਬਰ ਤੱਕ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਲੱਗਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ। ਇਸੇ ਸਮੇਂ ਦੌਰਾਨ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਲੱਗਣਗੇ।

ਨਵੰਬਰ ਤੋਂ ਫਰਵਰੀ ਤੱਕ ਸਕੂਲ 9 ਵਜੇ ਲੱਗਣਗੇ
1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਮੁੜ ਬਦਲ ਜਾਵੇਗਾ। ਇਸ ਦੌਰਾਨ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣਗੇ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਰਹੇਗਾ।
1 ਮਾਰਚ ਤੋਂ ਮੁੜ ਸਵੇਰੇ 8:30 ਵਜੇ ਸਕੂਲ ਲੱਗਣਗੇ
1 ਮਾਰਚ ਤੋਂ 31 ਮਾਰਚ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰਹੇਗਾ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਲੱਗਣਗੇ। ਇਸ ਤਰ੍ਹਾਂ ਸਿੱਖਿਆ ਵਿਭਾਗ ਨੇ ਵੱਖ-ਵੱਖ ਮਹੀਨਿਆਂ ਲਈ ਸਕੂਲਾਂ ਦਾ ਸਮਾਂ ਪਹਿਲਾਂ ਹੀ ਤੈਅ ਕੀਤਾ ਹੈ।