ਕਰਨਵੀਰ ਸਿੰਘ :- ਪੰਜਾਬ ਵਿਧਾਨ ਸਭਾ ਦਾ ਸੈਸ਼ਨ 22 ਅਕਤੂਬਰ ਤੋਂ ਸ਼ੁਰੂ ਹੋ ਕੇ 27 ਅਕਤੂਬਰ ਤੱਕ ਚੱਲੇਗਾ। ਸੈਸ਼ਨ ਦੌਰਾਨ ਸਰਕਾਰ ਦੇ ਕਈ ਏਜੰਡੇ ਅਤੇ ਕਈ ਅਹਿਮ ਮੁੱਦਿਆਂ ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਖ਼ਾਸ ਤੌਰ ਤੇ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨੀ ਪ੍ਰਬੰਧਾਂ ਦੇ ਬਿੱਲ ਤੇ ਸਭ ਦੀ ਨਜ਼ਰ ਹੈ। ਹਾਲਾਂਕਿ, ਬਿੱਲਾਂ ਅਤੇ ਹੋਰ ਵਿਧਾਨਕ ਕੰਮਕਾਜ ਬਾਰੇ ਪੂਰੀ ਜਾਣਕਾਰੀ ਵਿਧਾਨ ਸਭਾ ਦੀ ਕਾਰਜ ਸੂਚੀ ਜਾਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
- ਸੈਸ਼ਨ ਦੇ ਪਹਿਲੇ ਦਿਨ ਵੀਰਵਾਰ, 22 ਅਕਤੂਬਰ ਨੂੰ ਸਵੇਰੇ 11 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ। ਇਸ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ ਸਦਨ ਦਾ ਹੋਰ ਕੰਮਕਾਜ ਕੀਤਾ ਜਾਵੇਗਾ।
- 23 ਅਕਤੂਬਰ ਨੂੰ ਸਵੇਰੇ 10 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ। ਇਸ ਦਿਨ ਸਰਕਾਰ ਵੱਲੋਂ ਵੱਖ-ਵੱਖ ਬਿੱਲਾਂ ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
- ਇਸ ਤੋਂ ਬਾਅਦ 24, 25 ਅਤੇ 26 ਅਕਤੂਬਰ ਨੂੰ ਸਦਨ ਦੀ ਕਾਰਵਾਈ ਨਹੀਂ ਹੋਵੇਗੀ।
- 27 ਅਕਤੂਬਰ ਨੂੰ ਸਵੇਰੇ 10 ਵਜੇ ਸਦਨ ਮੁੜ ਜੁੜੇਗਾ ਅਤੇ ਦੁਪਹਿਰ 2 ਵਜੇ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।
ਜਿਕਰਯੋਗ ਹੈ ਕਿ ਸੈਸ਼ਨ ਦਾ ਪਿਛਲਾ ਪੜਾਅ 10 ਅਗਸਤ 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ, ਜੋ ਹੁਣ ਅੱਗੇ ਵਧਣ ਜਾਂ ਰਿਹਾ ਹੈ।