ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਓਨ੍ਹਾਂ ਨੂੰ ਨਸ਼ੇ ਦੇ ਮੁੱਦੇ ਤੇ ਘੇਰਿਆ ਹੈ
ਤਿੰਨ ਸਾਲ ਪਹਿਲਾਂ ਸੀਬੀਆਈ ਜਾਂਚ ਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦਾ ਦਿੱਤਾ ਸੀ ਭਰੋਸਾ, ਬਲਕੌਰ ਸਿੰਘ ਨੇ ਕਿਹਾ ਹੁਣ ਤੱਕ ਕੁਝ ਨਹੀਂ ਹੋਇਆ
ਚੰਡੀਗੜ੍ਹ :- ਪੰਜਾਬ ਵਿੱਚ ਨਸ਼ਿਆਂ ਅਤੇ ਇਨਸਾਫ਼ ਦੇ ਮੁੱਦੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸ਼ਾਹ ਦੇ ਭਰੋਸਿਆਂ ਤੇ ਸਵਾਲ ਚੁੱਕੇ ਹਨ। ਬਲਕੌਰ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਨੇ ਤਿੰਨ ਸਾਲ ਪਹਿਲਾਂ ਉਨ੍ਹਾਂ ਨਾਲ ਮੁਲਾਕਾਤ ਦੌਰਾਨ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਸੀਬੀਆਈ ਜਾਂਚ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ ਸੀ, ਪਰ ਉਨ੍ਹਾਂ ਮੁਤਾਬਕ ਹੁਣ ਤੱਕ ਕੁਝ ਨਹੀਂ ਹੋਇਆ। ਇਸ ਦੇ ਨਾਲ ਹੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੇ ਸਮੇਂ ਨੂੰ ਲੈ ਕੇ ਚੋਣ ਸਟੰਟ ਹੋਣ ਦਾ ਸਵਾਲ ਵੀ ਚਰਚਾ ਵਿੱਚ ਆ ਗਿਆ ਹੈ।
ਬਲਕੌਰ ਸਿੰਘ ਨੇ ਆਪਣੇ ਬਿਆਨ ਵਿੱਚ ਤਿੰਨ ਸਾਲ ਪਹਿਲਾਂ ਕੀਤੇ ਗਏ ਵਾਅਦੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਉਨ੍ਹਾਂ ਨੂੰ ਸੀਬੀਆਈ ਜਾਂਚ ਅਤੇ ਗੈਂਗਸਟਰਾਂ ਵਿਰੁੱਧ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਭਰੋਸੇ ਦੇ ਬਾਵਜੂਦ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ, ਓਨ੍ਹਾਂ ਦੇ ਇਸ ਬਿਆਨ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਜਾਂਚ ਅਤੇ ਇਨਸਾਫ਼ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਕੀਤੇ ਹਨ।
ਸੰਗਰੂਰ ਵਿੱਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
ਦੂਜੇ ਪਾਸੇ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਪੰਜਾਬ ਦੌਰੇ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੂਰ ਬੰਜਾਰਾ ਪਹੁੰਚੇ। ਇੱਥੇ ਉਨ੍ਹਾਂ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਜਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਨੇ ਚਿੱਟੇ ਦੇ ਕਾਰੋਬਾਰੀਆਂ ਖ਼ਿਲਾਫ਼ ਆਵਾਜ਼ ਚੁੱਕੀ ਸੀ ਅਤੇ ਕਥਿਤ ਤੌਰ ਤੇ ਉਸ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਗੁਲਜ਼ਾਰ ਸਿੰਘ ਦੇ ਮਾਮਲੇ ਵਿੱਚ ਲਾਏ ਗਏ ਦੋਸ਼ਾਂ ਅਤੇ ਖ਼ੁਦਕੁਸ਼ੀ ਦੇ ਹਾਲਾਤਾਂ ਬਾਰੇ ਅੰਤਿਮ ਨਤੀਜਾ ਜਾਂਚ ਦੇ ਤੱਥਾਂ ਦੇ ਆਧਾਰ ਤੇ ਹੀ ਕੱਢਿਆ ਜਾ ਸਕਦਾ ਹੈ।
ਇਸਤੋਂ ਪਹਿਲਾਂ ਸ਼ਾਹ ਗੁਰਦਾਸਪੁਰ ਵਿਖੇ ਬਿਕਰਮਜੀਤ ਦੇ ਪਰਿਵਾਰ ਨੂੰ ਮਿਲੇ ਸਨ ਤੇ ਬਾਅਦ ਵਿਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣਾ ਹੈ।
ਇਹ ਵੀ ਪੜ੍ਹੋ :- ਅਮਿਤ ਸ਼ਾਹ ਬਿਕਰਮਜੀਤ ਦੇ ਪਰਿਵਾਰ ਨੂੰ ਮਿਲੇ, ਪੈਨਸ਼ਨ ਤੇ ਸਰਕਾਰੀ ਨੌਕਰੀ ਦਾ ਦਿੱਤਾ ਭਰੋਸਾ
ਪੁਰਾਣੇ ਭਰੋਸੇ ਅਤੇ ਮੌਜੂਦਾ ਦੌਰੇ ਨੇ ਖੜ੍ਹੇ ਕੀਤੇ ਸਵਾਲ
ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਇੱਕ ਪਾਸੇ ਨਸ਼ਿਆਂ ਨਾਲ ਜੁੜੇ ਮਾਮਲੇ ਵਿੱਚ ਪੀੜਤ ਪਰਿਵਾਰ ਨਾਲ ਮੁਲਾਕਾਤ ਹੋਈ, ਜਦਕਿ ਦੂਜੇ ਪਾਸੇ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪਹਿਲਾਂ ਦਿੱਤੇ ਗਏ ਭਰੋਸੇ ਤੇ ਸਵਾਲ ਚੁੱਕੇ। ਇਸ ਕਾਰਨ ਦੌਰੇ ਦੇ ਮਕਸਦ ਅਤੇ ਇਸ ਦੇ ਸਮੇਂ ਨੂੰ ਲੈ ਕੇ ਸਿਆਸੀ ਚਰਚਾ ਹੋ ਰਹੀ ਹੈ।
ਜਿਕਰਯੋਗ ਹੈ ਕਿ ਪੰਜਾਬ