ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਵਿਚਕਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸੰਕੇਤ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਸਕਦੇ ਹਨ। ਉਨ੍ਹਾਂ ਮੁਤਾਬਕ ਮਾਝੇ ਦੇ ਨਾਲ ਮਾਲਵੇ ਦੀ ਕਿਸੇ ਸੀਟ ਤੋਂ ਵੀ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ।
ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਕਿਹੜੀਆਂ ਸੀਟਾਂ ਤੋਂ ਅਤੇ ਕਿਸ ਆਗੂ ਦੇ ਖ਼ਿਲਾਫ਼ ਚੋਣ ਲੜਨਗੇ, ਇਸ ਬਾਰੇ ਹਾਲੇ ਵਿਚਾਰ ਚੱਲ ਰਿਹਾ ਹੈ। ਇਸ ਸਬੰਧੀ ਅੰਤਿਮ ਫ਼ੈਸਲਾ ਪਾਰਟੀ ਦਾ ਪਾਰਲੀਮੈਂਟਰੀ ਬੋਰਡ ਕਰੇਗਾ। ਜ਼ਿਕਰਯੋਗ ਹੈ ਕਿ ਪਾਰਟੀ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਨੂੰ ਆਪਣਾ ਮੁੱਖ ਮੰਤਰੀ ਚਿਹਰਾ ਐਲਾਨ ਚੁੱਕੀ ਹੈ।
