ਅੰਮ੍ਰਿਤਸਰ ’ਚ ASI ਤੇ 3 ਬੰਦਿਆ ਨੇ ਕੀਤੀ ਫਾਇਰਿੰਗ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸਰਕਾਰੀ ਰੇਲਵੇ ਪੁਲਸ (GRP) ਵਿੱਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ਤੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਗੋਲੀ ਚਲਾਈ। ਹਮਲਾ ਜਗਦੇਵ ਕਲਾਂ ਪਿੰਡ ਨੇੜੇ ਹੋਇਆ ਜਦੋਂ ASI ਸਿਵਲ ਕੱਪੜਿਆਂ ਵਿੱਚ ਘਰ ਜਾ ਰਹੇ ਸਨ। ASI ਸੁਖਚੈਨ ਸਿੰਘ ਮੁਤਾਬਿਕ, ਗੋਲੀ ਓਹਨਾਂ ਦੀ ਬਾਂਹ ਨੂੰ ਛੂਹ ਕੇ ਨਿਕਲ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਹਮਲੇ ਤੋਂ ਬਾਅਦ ਉਹ ਕਿਸੇ ਤਰ੍ਹਾਂ ਉਥੋਂ ਨਿਕਲ ਕੇ ਸੁਰੱਖਿਅਤ ਘਰ ਪਹੁੰਚੇ, ਜਿੱਥੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਠੀਕ ਹੈ ਅਤੇ ਜਾਨ ਨੂੰ ਕੋਈ ਖ਼ਤਰਾ ਨਹੀਂ ਹੈ।

ASI ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਹੈ। ਹਾਲਾਂਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਹਮਲੇ ਦਾ ਸਬੰਧ ਉਨ੍ਹਾਂ ਦੇ ਭਰਾ ਦੀ ਹੱਤਿਆ ਦੇ ਪੁਰਾਣੇ ਮਾਮਲੇ ਨਾਲ ਹੋ ਸਕਦਾ ਹੈ। ਇਸ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ। ਫਾਇਰਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੇ ਨਾਲ-ਨਾਲ ਹਮਲੇ ਦੇ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਸ ਜਾਂਚ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ।

Leave a Comment