CJP Protest – ਦਿੱਲੀ ਪੁਲਸ ਮੁਲਾਜ਼ਮਾਂ ਦੇ ਸਰੀਰ ਤੇ ਲੱਗੇ ਕੈਮਰੇ, ਪ੍ਰਦਰਸ਼ਨਕਾਰੀਆਂ ਨੂੰ ਕਰਨਗੇ ਰਿਕਾਰਡ

ਪ੍ਰਦਰਸ਼ਨਕਾਰੀਆਂ ਦੇ ਵਿਹਾਰ ਦਾ ਰਿਕਾਰਡ ਰੱਖਣ ਲਈ ਬਾਡੀ ਕੈਮਰੇ ਲਗਾਏ, ਪੁਲਸ ਮੁਲਾਜ਼ਮਾਂ ਨੂੰ ਸੰਜਮ ਨਾਲ ਨਜਿੱਠਣ ਦੇ ਨਿਰਦੇਸ਼

ਨਵੀਂ ਦਿੱਲੀ :- ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਦਰਸ਼ਨ ਨੂੰ ਸੰਜਮ ਨਾਲ ਨਜਿੱਠਣ ਲਈ ਦਿੱਲੀ ਪੁਲਸ ਨੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਸਬੂਤ ਇਕੱਠੇ ਕਰਨ ਦੀ ਤਿਆਰੀ ਵੀ ਕੀਤੀ ਹੈ। ਦਿੱਲੀ ਪੁਲਸ ਦੇ ਹੈੱਡ ਕਾਂਸਟੇਬਲ ਧਰਮਿੰਦਰ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਪੁਲਸ ਮੁਲਾਜ਼ਮਾਂ ਦੇ ਸਰੀਰ ਤੇ ਬਾਡੀ ਕੈਮਰੇ ਲਗਾਏ ਗਏ ਹਨ, ਤਾਂ ਜੋ ਪ੍ਰਦਰਸ਼ਨਕਾਰੀਆਂ ਵੱਲੋਂ ਮਾੜਾ ਵਿਹਾਰ ਕੀਤੇ ਜਾਣ ਦੀ ਸਥਿਤੀ ਵਿੱਚ ਉਸ ਨੂੰ ਰਿਕਾਰਡ ਕਰਕੇ ਸਬੂਤ ਵਜੋਂ ਵਰਤਿਆ ਜਾ ਸਕੇ।

ਦਿੱਲੀ ਪੁਲਸ ਨੂੰ ਉਮੀਦ ਹੈ ਕਿ ਸ਼ਨੀਵਾਰ ਨੂੰ ਕਰੀਬ 7,000 ਪ੍ਰਦਰਸ਼ਨਕਾਰੀ ਰਾਜਧਾਨੀ ਪਹੁੰਚ ਸਕਦੇ ਹਨ। ਇਸ ਦੇ ਮੱਦੇਨਜ਼ਰ ਸੀਨੀਅਰ ਪੁਲਸ ਅਫਸਰਾਂ ਨੇ ਪੁਲਸ ਮੁਲਾਜ਼ਮਾਂ ਨੂੰ ਕਿਸੇ ਵੀ ਤਣਾਅਪੂਰਨ ਸਥਿਤੀ ਵਿੱਚ ਸਬਰ ਨਾਲ ਕੰਮ ਲੈਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕਿਹਾ ਹੈ।

Leave a Comment