ਨਵੀਂ ਦਿੱਲੀ :- ਕਾਕਰੋਚ ਜਨਤਾ ਪਾਰਟੀ (CJP) ਵੱਲੋਂ 10 ਅਕਤੂਬਰ ਨੂੰ ਸਵੇਰੇ 10 ਵਜੇ ਦਿੱਲੀ ਦੇ ਜੰਤਰ-ਮੰਤਰ ਵਿਖੇ ਸੱਦੇ ਗਏ ਪ੍ਰਦਰਸ਼ਨ ਤੋਂ ਪਹਿਲਾਂ ਪ੍ਰਸਿੱਧ ਭਾਰਤੀ ਯੂਟਿਊਬਰ ਧਰੁਵ ਰਾਠੀ ਨੂੰ ਪੁਲਸ ਹਿਰਾਸਤ ਵਿਚ ਲਿਆ ਗਿਆ ਹੈ, ਜਿਸਦੀ ਜਾਣਕਾਰੀ ਕਾਕਰੋਚ ਜਨਤਾ ਪਾਰਟੀ ਨੇ ਵੀ ਆਪਣੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।
ਹਾਲਾਂਕਿ, ਇਸ ਸਬੰਧੀ ਪੁਲਸ ਦਾ ਕੋਈ ਪ੍ਰਮਾਣਿਤ ਬਿਆਨ ਜਾਂ ਹੋਰ ਸੁਤੰਤਰ ਪੁਸ਼ਟੀ ਸਾਹਮਣੇ ਨਹੀਂ ਹੈ।
ਪ੍ਰਦਰਸ਼ਨਕਾਰੀਆਂ ਨੂੰ ਵੀ ਹਿਰਾਸਤ ਵਿੱਚ ਲੈਣ ਦੀ ਚਰਚਾ
ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਪੁਲਸ ਨੇ ਸਵੇਰ ਤੋਂ ਹੀ ਸ਼ੱਕੀ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਸੀ। ਇਸ ਦੇ ਨਾਲ ਹੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਅਤੇ ਜੰਤਰ-ਮੰਤਰ ਦੇ ਨੇੜੇ ਲਗਭਗ 50 ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣ ਦੀ ਗੱਲ ਵੀ ਕਹੀ ਗਈ ਹੈ।