ਪੁਲਸ ਨੇ ਗ੍ਰਿਫ਼ਤਾਰ ਨਹੀਂ, ਕਿਡਨੈਪ ਕੀਤਾ ਸੀ – ਧਰੁਵ ਰਾਠੀ ਦਾ ਰਿਹਾਈ ਮਗਰੋਂ ਵੱਡਾ ਬਿਆਨ

ਕਰਨਵੀਰ ਸਿੰਘ :- ਦੇਰ ਰਾਤ 11 ਵਜੇ ਤੋਂ ਬਾਅਦ ਯੂਟਿਊਬਰ ਧਰੁਵ ਰਾਠੀ ਨੂੰ ਦਿੱਲੀ ਪੁਲਸ ਨੇ ਰਿਹਾਅ ਕਰ ਦਿੱਤਾ। ਜਿਸਤੋਂ ਬਾਅਦ ਧਰੁਵ ਰਾਠੀ ਨੇ ਆਪਣੇ ਨਾਲ ਵਾਪਰੀ ਘਟਨਾ ਬਾਰੇ ਗੰਭੀਰ ਆਰੋਪ ਲਗਾਏ ਨੇ। ਉਨ੍ਹਾਂ ਨੇ ਕਿਹਾ ਕਿ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਨਹੀਂ ਲਿਆ ਸੀ, ਸਗੋਂ ਉਨ੍ਹਾਂ ਨੂੰ ਅਗਵਾ ਕੀਤਾ ਗਿਆ ਸੀ।

ਧਰੁਵ ਰਾਠੀ ਨੇ ਇਕ ਵੀਡਿਓ ਜਾਰੀ ਕੀਤੀ, ਜਿਸਦੇ ਕੈਪਸ਼ਨ ਵਿੱਚ ਸਪੱਸ਼ਟ ਸ਼ਬਦਾਂ ਵਿੱਚ ਲਿਖਿਆ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਨਹੀਂ ਲਿਆ ਗਿਆ, ਬਲਕਿ ਅਗਵਾ ਕੀਤਾ ਗਿਆ ਸੀ, ਰਾਠੀ ਨੇ ਇਲਜ਼ਾਮ ਲਗਾਇਆ ਕਿ ਕਈ ਲੋਕ ਓਹਨਾਂ ਦੇ ਘਰ ਦੇ ਅੰਦਰ ਜਬਰਦਸਤੀ ਵੜ ਗਏ ਤੇ ਮੈਨੂੰ ਬੈੱਡਰੂਮ ਤੋਂ ਘਸੀਟਦੇ ਹੋਏ ਗੱਡੀ ਵਿੱਚ ਇਕ ਥਾਣੇ ਤੋਂ ਦੂਜੇ ਥਾਣੇ ਵਿਚ ਲੈ ਜਾਂਦੇ ਰਹੇ। ਮੇਰਾ ਫੋਨ ਵੀ ਖੋ ਲਿਆ ਤੇ ਚੱਪਲਾਂ ਤੱਕ ਨਹੀਂ ਪਾਉਣ ਦਿੱਤੀਆਂ ਗਈਆਂ ਤੇ ਨਾ ਹੀ ਆਪਣੇ ਵਕੀਲ ਨਾਲ ਗੱਲ ਕਰਨ ਦਿੱਤੀ ਗਈ।

ਜੰਤਰ-ਮੰਤਰ ਤੇ ਪ੍ਰਦਰਸ਼ਨ ਤੋਂ ਪਹਿਲਾਂ ਹਿਰਾਸਤ ਵਿੱਚ ਲੈਣ ਦਾ ਮਾਮਲਾ

ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਰਾਠੀ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ। ਹਾਲਾਂਕਿ, ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਅਤੇ ਛੱਡਣ ਦੇ ਪੂਰੇ ਹਾਲਾਤ ਬਾਰੇ ਦਿੱਤੀ ਗਈ ਜਾਣਕਾਰੀ ਵਿੱਚ ਵਿਸਥਾਰ ਮੌਜੂਦ ਨਹੀਂ ਹੈ।

Leave a Comment