ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਸਿੰਘ ਢਿੱਲੋਂ

ਮਾਨਸਾ ’ਚ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿਚ ਸ਼ਾਮਲ ਹੋ ਕੇ ਕੇਵਲ ਸਿੰਘ ਢਿੱਲੋਂ ਨੇ ਕੀਤਾ ਸੀ ਐਲਾਨ, ਅੱਜ ਤੋਂ ਬੰਨ੍ਹੀ ਕਾਲੀ ਪੱਗ

ਚੰਡੀਗੜ੍ਹ :- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਆਪਣਾ ਵਿਰੋਧ ਦਰਜ ਕਰਵਾਉਣ ਲਈ ਕਾਲੀ ਪੱਗ ਬੰਨ੍ਹਣੀ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਨੇ ਅੱਜ ਕਾਲੀ ਪੱਗ ਬੰਨ੍ਹ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਢਿੱਲੋਂ ਦਾ ਕਹਿਣਾ ਸੀ ਕਿ ਜਦੋਂ ਤੱਕ ਇਸ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਦਾ, ਉਹ ਕਾਲੀ ਪੱਗ ਹੀ ਬੰਨ੍ਹਦੇ ਰਹਿਣਗੇ। ਉਨ੍ਹਾਂ ਭਾਜਪਾ ਦੇ ਹੋਰ ਆਗੂਆਂ ਨੂੰ ਵੀ ਇਸ ਰੋਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਸ਼ਨਿੱਚਰਵਾਰ ਨੂੰ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਵਾਉਣ ਲਈ ਲੱਗੇ ਮੋਰਚੇ ਵਿੱਚ ਸ਼ਾਮਲ ਹੋਏ ਸਨ, ਜਿੱਥੇ ਓਹਨਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਸੀ ਕਿ ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਅਤੇ ਕਾਲੇ ਝੰਡਿਆਂ ਰਾਹੀਂ ਰੋਸ ਪ੍ਰਗਟਾਇਆ ਜਾਵੇ। ਇਸ ਅਪੀਲ ਨੂੰ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਅਤੇ ਉੱਥੇ ਮੌਜੂਦ ਸੰਗਤ ਨੇ ਵੀ ਪ੍ਰਵਾਨ ਕੀਤਾ ਸੀ।

Leave a Comment