ਅੰਮ੍ਰਿਤਸਰ :- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ‘ਚ ਹੋਈ ਭੰਨਤੋੜ ਮਾਮਲੇ ਨੂੰ ਲੈ ਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ ਆਇਆ ਹੈ, ਓਹਨਾਂ ਆਖਿਆ ਕਿ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਪੂਰੀ ਪਛਾਣ ਅਤੇ ਜਾਂਚ ਹੋਣੀ ਚਾਹੀਦੀ ਹੈ, ਇਹ ਸਪੱਸ਼ਟ ਕੀਤਾ ਜਾਣਾ ਜ਼ਰੂਰੀ ਹੈ ਕਿ ਯੂਨੀਵਰਸਿਟੀ ਵਿੱਚ ਭੰਨਤੋੜ ਕਰਨ ਵਾਲੇ ਅਸਲ ਵਿੱਚ ਕੌਣ ਲੋਕ ਹਨ।
‘ਪੰਜਾਬ ਦੇ ਵਿਦਿਆਰਥੀਆਂ ਨੇ ਕਦੇ ਨਹੀਂ ਕੀਤਾ ਅਜਿਹਾ ਨੁਕਸਾਨ’
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਨੇ ਕਦੇ ਗੱਡੀਆਂ ਜਾਂ ਯੂਨੀਵਰਸਿਟੀਆਂ ਦਾ ਨੁਕਸਾਨ ਕਰਨ ਵਾਲੀ ਅਜਿਹੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਘਟਨਾ ਦੇ ਆਧਾਰ ਤੇ ਪੰਜਾਬ ਦੇ ਵਿਦਿਆਰਥੀਆਂ ਬਾਰੇ ਧਾਰਨਾ ਬਣਾਉਣ ਦੀ ਬਜਾਏ ਮਾਮਲੇ ਦੀ ਅਸਲ ਸਥਿਤੀ ਸਾਹਮਣੇ ਲਿਆਉਣੀ ਚਾਹੀਦੀ ਹੈ।
ਭੰਨਤੋੜ ਕਰਨ ਵਾਲਿਆਂ ਦੀ ਹੋਵੇ ਪੂਰੀ ਜਾਂਚ
ਉਨ੍ਹਾਂ ਕਿਹਾ ਕਿ LPU ਵਿੱਚ ਵਾਪਰੀ ਘਟਨਾ ਦੀ ਮੁਕੰਮਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਭੰਨਤੋੜ ਕਰਨ ਵਾਲੇ ਲੋਕ ਕੌਣ ਸਨ। ਓਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨਾਲ ਸਬੰਧਤ ਕਿਸੇ ਵੀ ਮਾਮਲੇ ਵਿੱਚ ਤੱਥਾਂ ਦੇ ਆਧਾਰ ਤੇ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਪੂਰੇ ਮਾਮਲੇ ਦੀ ਸੱਚਾਈ ਲੋਕਾਂ ਸਾਹਮਣੇ ਆਉਣੀ ਚਾਹੀਦੀ ਹੈ।