ਲੁਧਿਆਣਾ :- ਪਿੰਡ ਗਗੜ੍ਹਾ ਵਿੱਚ ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਦੇ ਗੇਟ ਤੇ ਗੋਲੀਬਾਰੀ ਤੋਂ ਬਾਅਦ ਮਿਲੇ ਇੱਕ ਪੱਤਰ ਨੇ ਮਾਮਲੇ ਨੂੰ ਗੰਭੀਰ ਬਣਾ ਦਿੱਤਾ ਹੈ। ਇਸ ਘਟਨਾ ਬਾਰੇ ਪੁਲਸ ਨੇ ਪੁਸ਼ਟੀ ਕੀਤੀ ਹੈ।
ਪੱਤਰ ਵਿੱਚ ਗੁਰਦੁਆਰਾ ਸਾਹਿਬ ਦੇ ਮੁੱਖੀ ਬਾਬਾ ਅਮਰਜੀਤ ਸਿੰਘ ਅਤੇ ਅਕਾਲੀ ਦੱਲ ਬਾਦਲ ਦੇ ਵਰਕਰ ਗੁਰਿੰਦਰ ਸਿੰਘ ਰੂਮੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਘਟਨਾ ਦੀ ਸੂਚਨਾ ਮਿਲਣ ਤੇ ਲੁਧਿਆਣਾ ਦਿਹਾਤੀ ਪੁਲਸ ਮੌਕੇ ਤੇ ਪਹੁੰਚੀ। ਪੁਲਸ ਨੇ ਮਾਮਲੇ ਦੀ ਜਾਣਕਾਰੀ ਦਿੱਤੀ। ਓਹਨਾਂ ਦੱਸਿਆ ਕਿ ਘਟਨਾ ਦੇਰ ਰਾਤ ਦੀ ਹੈ। ਕਰੀਬ ਸਾਡੇ 12 ਵਜੇ ਪੁਲਸ ਨੂੰ ਇਤੇਲਾਹ ਕੀਤਾ ਗਿਆ। ਓਹਨਾਂ ਦੱਸਿਆ ਕਿ ਮੁਲਜ਼ਮ ਮੂੰਹ ਤੇ ਕੱਪੜਾ ਬੰਨ੍ਹ ਕੇ ਆਇਆ ਸੀ ਤੇ ਕਾਲੀਆਂ ਐਨਕਾਂ ਲਗਾਈਆਂ ਹੋਈਆਂ ਸਨ। ਜੋ ਪੈਦਲ ਹੀ ਚੱਲ ਕੇ ਆਇਆ ਸੀ। ਜਿਸਨੇ ਗੁਰਦੁਆਰਾ ਸਾਹਿਬ ਦੇ ਗੇਟ ਤੇ ਦੋ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਹ ਉੱਥੇ ਧਮਕੀ ਭਰਿਆ ਪੱਤਰ ਸੁੱਟ ਕੇ ਚਲਾ ਗਿਆ। ਮੌਕੇ ਤੇ ਪੁਲਸ ਨੂੰ 2 ਰੌਂਦ 32 ਬੋਰ ਦੇ ਵੀ ਬਰਾਮਦ ਹੋਏ ਹਨ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ :- ਲੁਧਿਆਣਾ ‘ਚ ਨੌਜਵਾਨ ਦਾ ਗੁੱਟ ਵੱਢਿਆ, ਕੱਟਿਆ ਹੱਥ ਦੁਕਾਨ ਤੇ ਛੱਡ ਗਏ ਹਮਲਾਵਰ
ਸਦਰ ਥਾਣੇ ਦੇ ਐੱਸਐੱਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ, ਤਾਂ ਜੋ ਪਤਾ ਲੱਗ ਸਕੇ ਕਿ ਮੁਲਜ਼ਮ ਕਿੱਥੋਂ ਆਇਆ ਸੀ।
ਫਿਲਹਾਲ ਪੁਲਸ ਨੇ ਪਰਚਾ ਦਰਜ ਕਰ ਦਿੱਤਾ ਹੈ ਤੇ ਪੁਲਸ ਨੇ ਆਸ਼ੰਕਾ ਜਤਾਈ ਹੈ ਕਿ ਸ਼ਰਾਰਤੀ ਅੰਸਰ ਹੋਣ ਦੇ ਆਸਾਰ ਹਨ।