ਪੰਜਾਬ ਵਿਧਾਨ ਸਭਾ ਸੈਸ਼ਨ, ਅਹਿਮ ਮੁੱਦੇ, ਬਿੱਲ ਅਤੇ ਸਰਕਾਰ-ਵਿਰੋਧੀ ਧਿਰ ਦੀ ਕਾਰਵਾਈ

ਪੰਜਾਬ ਵਿਧਾਨਸਭਾ ਸੈਸ਼ਨ 2026 ਪੂਰੀ ਜਾਣਕਾਰੀ, live Updates

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 22 ਅਕਤੂਬਰ ਤੋਂ,ਪੜ੍ਹੋ ਸਾਰੀ ਜਾਣਕਾਰੀ ਪਹਿਲਾ ਦਿਨ ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 22 ਅਕਤੂਬਰ ਤੋਂ ਸ਼ੁਰੂ ਹੈ। 27 ਅਕਤੂਬਰ ਤੱਕ ਚੱਲਣ ਵਾਲੇ ਇਸ ਸੈਸ਼ਨ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਪਾਰਟੀਆਂ ਵਿਚਾਲੇ ਕਈ ਅਹਿਮ ਮੁੱਦਿਆਂ ਤੇ ਟਕਰਾਅ ਦੇ ਆਸਾਰ ਹਨ। ਵਿਰੋਧੀ ਧਿਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ … Read more

ਮਾਨਸਾ – DSP ਤੇ ਡਰੱਗ ਇੰਸਪੈਕਟਰ ਮੁਅੱਤਲ!

ਪਰਵਿੰਦਰ ਸਿੰਘ ਝੋਟਾ ਮਾਮਲਾ - Dsp ਤੇ ਡਰੱਗ ਇੰਸਪੈਕਟਰ suspend

ਮਾਨਸਾ :- ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਪ੍ਰਸ਼ਾਸਨਿਕ ਕਾਰਵਾਈ ਕਰਦਿਆਂ ਮਾਨਸਾ ਦੇ (DSP) ਡੀਐੱਸਪੀ ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਾਮਲੇ ਦੀ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਦੋਵਾਂ ਅਧਿਕਾਰੀਆਂ ਨੂੰ ਕਿਸ ਆਧਾਰ ’ਤੇ ਮੁਅੱਤਲ ਕੀਤਾ ਗਿਆ ਹੈ, ਇਸ ਬਾਰੇ ਵਿਸਥਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ। ਮਾਮਲੇ … Read more

ਸਿਕੰਦਰ ਸਿੰਘ ਮਲੂਕਾ ਖ਼ਿਲਾਫ਼ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਮਹਿਲਾ ਕਮਿਸ਼ਨ ਨੇ ਔਰਤਾਂ ਖਿਲਾਫ ਭੱਦੀ ਸ਼ਬਦਾਵਲੀ ਬੋਲੇ ਜਾਣ ਤੇ ਸੰਮਨ ਜਾਰੀ ਕੀਤਾ ਹੈ।

ਅੰਮ੍ਰਿਤਸਰ :- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨਾਲ ਸਬੰਧਤ ਇਕ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਖ਼ੁਦ ਨੋਟਿਸ ਲੈਂਦਿਆਂ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਵੀਡੀਓ ਵਿੱਚ ਔਰਤਾਂ ਪ੍ਰਤੀ ਕਥਿਤ ਤੌਰ ਤੇ ਇਤਰਾਜ਼ਯੋਗ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੇ ਜਾਣ ਦੇ ਮਾਮਲੇ ਨੂੰ ਕਮਿਸ਼ਨ ਨੇ ਗੰਭੀਰਤਾ ਨਾਲ ਲਿਆ … Read more

ਕਦੋਂ ਹੋਵੇਗਾ ਪਰਵਿੰਦਰ ਝੋਟਾ ਦਾ ਪੋਸਟਮਾਰਟਮ? ਸੀਬੀਆਈ ਜਾਂਚ ਤੇਜ

ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਕਦੋਂ ਹੋਵੇਗਾ। ਪਤਨੀ ਤੇ ਪਿਤਾ ਦਾ ਵੱਡਾ ਬਿਆਨ, ਫੈਸਲਾ ਸੰਗਤ ਤੇ ਛੱਡਿਆ

ਮਾਨਸਾ :- ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਸੀਬੀਆਈ ਦੀ ਜਾਂਚ ਸ਼ੁਰੂ ਹੋਣ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਉਨ੍ਹਾਂ ਦੇ ਪੋਸਟਮਾਰਟਮ ਨੂੰ ਲੈ ਕੇ ਬਣਿਆ ਹੋਇਆ ਹੈ। ਕਈ ਮੀਡੀਆ ਅਦਾਰਿਆਂ ਨੇ ਕਿਹਾ ਕਿ ਪੋਸਟਮਾਰਟਮ ਲਈ ਪਰਿਵਾਰ ਰਾਜੀ ਹੈ, ਜਿਸ ਗੱਲ ਨੂੰ ਪਰਿਵਾਰ ਨੇ ਸਿਰੇ ਤੋਂ ਖਾਰਿਜ ਕੀਤਾ ਹੈ। … Read more

ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ, ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਜਾਰੀ

ਪੰਜਾਬ ਸਰਕਾਰ ਤੇ ਬੱਸ ਮੁਲਾਜ਼ਮਾਂ ਦੀ ਮੀਟਿੰਗ ਅਸਫਲ ਰਹੀ। ਬੱਸ ਮੁਲਾਜ਼ਮਾਂ ਵੱਲੋਂ ਹੜਤਾਲ਼ ਜਾਰੀ ਰੱਖਣ ਦੀ ਗੱਲ ਕਹੀ ਗਈ।

ਚੰਡੀਗੜ੍ਹ :- ਪੰਜਾਬ ਸਰਕਾਰ ਦੀਆਂ ਬੱਸ ਸੇਵਾਵਾਂ ਨਾਲ ਜੁੜੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ ਦੇ ਆਸਾਰ ਫਿਲਹਾਲ ਨਜ਼ਰ ਨਹੀਂ ਆ ਰਹੇ। ਸੂਬਾ ਸਰਕਾਰ ਨਾਲ ਮੰਗਾਂ ਸਬੰਧੀ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਮੁਲਾਜ਼ਮ ਜਥੇਬੰਦੀ ਨੇ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਬਾਰੇ … Read more

8-10 ਸ਼ਰਾਬ ਦੀਆਂ ਬੋਤਲਾਂ ਰੱਖਣ ਕਰਕੇ ਭਗਵੰਤ ਮਾਨ ਦਾ ਚਲਾਨ ਕੱਟਿਆ – ਪ੍ਰਤਾਪ ਸਿੰਘ ਬਾਜਵਾ

ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਏਅਰਪੋਰਟ ਤੇ ਘੇਰਨ ਤੇ ਸ਼ਰਾਬ ਦੀਆਂ ਬੋਤਲਾਂ ਦਾ ਹਵਾਲਾ ਦਿੱਤਾ।

ਅੰਮ੍ਰਿਤਸਰ :- ਵਿਰੋਧੀ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ ਸਾਧਿਆ ਹੈ। ਓਹਨਾਂ ਕਿਹਾ ਕਿ ਇੱਕ ਯਾਤਰੀ ਨੂੰ ਸ਼ਰਾਬ ਦੀਆਂ ਦੋ ਬੋਤਲਾਂ ਲਿਆਉਣ ਦੀ ਇਜਾਜ਼ਤ ਹੁੰਦੀ ਹੈ, ਜਦਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਕ ਸਬੰਧਤ ਲੋਕ ਏਅਰਪੋਰਟ ਤੇ ਅੱਠ ਤੋਂ ਦਸ ਬੋਤਲਾਂ ਲੈ ਕੇ ਆਏ ਸਨ, ਜਿਸ ਕਾਰਨ ਉਨ੍ਹਾਂ ਨੂੰ ਜੁਰਮਾਨਾ … Read more

ਅੰਮ੍ਰਿਤਸਰ ਤੋਂ ਔਰਤਾਂ ਕਰਦੀਆਂ ਹਥਿਆਰ ਸਪਲਾਈ, ਟਾਈਗਰ ਸ਼ਰਾਫ ਮਾਮਲੇ ‘ਚ ਜੁੜੀ ਨਵੀਂ ਕੜੀ

ਟਾਈਗਰ ਸ਼ਰਾਫ ਹਮਲੇ ਵਿਚ ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ਵਿਚੋਂ ਹਥਿਆਰ ਸਪਲਾਈ ਹੋਣ ਦੀ ਆਸ਼ੰਕਾ ਜਤਾਈ ਗਈ ਹੈ

ਅੰਮ੍ਰਿਤਸਰ :- ਮੁੰਬਈ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਹੋਈ ਗੋਲੀਬਾਰੀ ਦੀ ਜਾਂਚ ਦੌਰਾਨ ਪੰਜਾਬ ਦੇ ਅੰਮ੍ਰਿਤਸਰ ਨਾਲ ਜੁੜਿਆ ਅਹਿਮ ਪਹਿਲੂ ਸਾਹਮਣੇ ਆਇਆ ਹੈ। ਜਾਂਚ ਏਜੰਸੀਆਂ ਮੁਤਾਬਕ ਇਸ ਵਾਰਦਾਤ ਵਿੱਚ ਵਰਤਿਆ ਗਿਆ ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਅੰਮ੍ਰਿਤਸਰ ਦੇ ਇੱਕ ਵਿਅਕਤੀ ਤੋਂ ਹਾਸਲ ਕੀਤੇ ਗਏ ਸਨ। ਇਸ ਤੋਂ ਬਾਅਦ ਹਥਿਆਰਾਂ ਨੂੰ ਮੁੰਬਈ ਤੱਕ … Read more

ਅੱਧੀ ਰਾਤ ਮਾਨਸਾ ਪਹੁੰਚੀ ਸੀਬੀਆਈ ਟੀਮ – ਪਰਵਿੰਦਰ ਸਿੰਘ ਝੋਟਾ ਮਾਮਲਾ

ਸੀਬੀਆਈ ਦੀ ਟੀਮ ਅੱਧੀ ਰਾਤ ਹੀ ਮਾਨਸਾ ਵਿੱਖੇ ਪਹੁੰਚ ਗਈ ਹੈ। ਪਰਵਿੰਦਰ ਸਿੰਘ ਝੋਟਾ ਮਾਮਲੇ ਚ ਅਹਿਮ ਕਾਰਵਾਈ ਦੀ ਉਮੀਦ ਹੈ

ਅਮਿਤ ਸ਼ਾਹ ਨੇ ਬੁੱਧਵਾਰ ਦੁਪਹਿਰ 12 ਵਜੇ ਤੋਂ ਜਾਂਚ ਸ਼ੁਰੂ ਹੋਣ ਦਾ ਦਿੱਤਾ ਸੀ ਭਰੋਸਾ, ਪਰ ਅਧਿਕਾਰੀ ਰਾਤ ਨੂੰ ਹੀ ਪਹੁੰਚ ਗਏ | 120 ਦਿਨਾਂ ਵਿੱਚ ਜਾਂਚ ਮੁਕੰਮਲ ਕਰਨ ਦਾ ਟੀਚਾ ਮਾਨਸਾ :- ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਨੇ ਰਫ਼ਤਾਰ ਫੜ ਲਈ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ ਨੇ ਬੁੱਧਵਾਰ … Read more

ਕੌਣ ਹੈ ਨੇਹਾ ਸ਼ੋਰੀ? ਮਾਪਿਆਂ ਨੂੰ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ, 7 ਸਾਲਾਂ ਤੋਂ ਇਨਸਾਫ਼ ਦੀ ਉਡੀਕ

ਡਾ. ਨੇਹਾ ਸ਼ੋਰੀ ਦੇ ਮਾਪੇ ਇਨਸਾਫ਼ ਦੀ ਮੰਗ ਲੈ ਕੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ, ਪਰ ਮਿਲਣ ਨਹੀਂ ਦਿੱਤਾ ਗਿਆ

2019 ਵਿੱਚ ਖਰੜ ਸਥਿਤ ਦਫ਼ਤਰ ਵਿੱਚ ਗੋਲੀ ਮਾਰ ਕੇ ਕੀਤੀ ਗਈ ਸੀ ਡਾ. ਨੇਹਾ ਸ਼ੋਰੀ ਦੀ ਹੱਤਿਆ | ਪਰਿਵਾਰ ਨੇ ਜਾਂਚ ਤੇ ਚੁੱਕੇ ਸਨ ਸਵਾਲ, ਸੀਬੀਆਈ ਜਾਂਚ ਦੀ ਮੰਗ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਦੌਰਾਨ ਅਮਿਤ ਸ਼ਾਹ ਤੱਕ ਆਪਣੀ ਗੱਲ ਪਹੁੰਚਾਉਣ ਦੀ ਕੋਸ਼ਿਸ਼ ਰਹੀ ਅਸਫਲ। ਅੰਮ੍ਰਿਤਸਰ :- ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਪਰਵਿੰਦਰ … Read more

ਲਾਸ਼ਾਂ ਤੇ ਸਿਆਸਤ ਦੇ ਦੋਸ਼ਾਂ ਵਿਚਾਲੇ ਭਗਵੰਤ ਮਾਨ ਨੇ ਅਮਿਤ ਸ਼ਾਹ ਨੂੰ ਘੇਰਿਆ

ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ ਬਿਆਨਬਾਜ਼ੀ

ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦਾ ਹਿਸਾਬ ਮੰਗਿਆ, ਗੁਜਰਾਤ ਦੀਆਂ ਬੰਦਰਗਾਹਾਂ ਅਤੇ ਸਰਹੱਦੀ ਸੁਰੱਖਿਆ ਤੇ ਵੀ ਕੇਂਦਰ ਨੂੰ ਘੇਰਿਆ ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਅਤੇ ਸੂਬਾ ਸਰਕਾਰ ਵਿਚਾਲੇ ਸਿਆਸੀ ਟਕਰਾਅ ਤੇਜ਼ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬੀ ਹਮਲਾ ਕਰਦਿਆਂ ਭਾਜਪਾ … Read more