ਪੰਜਾਬ ਵਿੱਚ ਅੱਜ ਤੇ ਕੱਲ੍ਹ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਗੁਰਪ੍ਰੀਤ ਸਿੰਘ :- ਪੱਛਮੀ ਪੌਣਾਂ ਦੀ ਗੜਬੜੀ ਕਾਰਨ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਬਦਲਿਆ ਰਿਹਾ। ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਦਕਿ ਕੁਝ ਇਲਾਕਿਆਂ ਵਿੱਚ ਦਿਨ ਭਰ ਬੱਦਲ ਛਾਏ ਰਹੇ ਅਤੇ ਕਿਤੇ-ਕਿਤੇ ਹਲਕੀ ਬੂੰਦਾਬਾਂਦੀ ਹੋਈ। ਮੌਸਮ ਕੇਂਦਰ ਚੰਡੀਗੜ੍ਹ ਦੇ ਅੰਕੜਿਆਂ ਮੁਤਾਬਕ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਵਰਖਾ ਦਰਜ ਕੀਤੀ ਗਈ।

ਲੁਧਿਆਣਾ ਵਿੱਚ ਵੀ ਮੀਂਹ ਪਿਆ, ਹਾਲਾਂਕਿ ਇਹ ਪੂਰੇ ਸ਼ਹਿਰ ਵਿੱਚ ਨਹੀਂ ਹੋਇਆ ਅਤੇ ਕੁਝ ਖੇਤਰ ਹੀ ਵਰਖਾ ਨਾਲ ਪ੍ਰਭਾਵਿਤ ਰਹੇ। ਮੀਂਹ ਅਤੇ ਬੱਦਲਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਰਿਹਾ ਅਤੇ ਇਹ ਲਗਭਗ 30 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ 26 ਅਤੇ 27 ਸਤੰਬਰ ਨੂੰ ਪੰਜਾਬ ਵਿੱਚ ਮੌਸਮ ਹੋਰ ਸਰਗਰਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਕਈ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 28 ਸਤੰਬਰ ਤੋਂ ਪੰਜਾਬ ਵਿੱਚ ਮੌਸਮ ਦੇ ਮੁੜ ਸਾਫ਼ ਹੋਣ ਦੀ ਸੰਭਾਵਨਾ ਹੈ।

Leave a Comment