ਝੋਟਾ ਮਾਮਲੇ ’ਚ ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਕਿਹੜੀਆਂ ਗੱਲਾਂ ਤੇ ਬਣੀ ਸਹਿਮਤੀ, ਦੇਖੋ ਨੁਕਤੇ….

ਮਾਨਸਾ ਵਿੱਚ ਝੋਟਾ ਮਾਮਲੇ ’ਤੇ ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਸਹਿਮਤੀ। ਪਰਿਵਾਰ ਨੂੰ 2 ਕਰੋੜ ਮੁਆਵਜ਼ਾ, ਨੌਕਰੀ ਅਤੇ ਟਰਾਮਾ ਸੈਂਟਰ ਬਣਾਉਣ ਦਾ ਭਰੋਸਾ।

ਮਾਨਸਾ :- ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ 23ਵੇਂ ਦਿਨ ਇੱਕ ਅਹਿਮ ਮੋੜ ਆਇਆ ਹੈ। ਪੰਜਾਬ ਸਰਕਾਰ ਅਤੇ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਵਿਚਾਲੇ ਕਰੀਬ ਪੰਜ ਘੰਟੇ ਤੱਕ ਚੱਲੀ ਗੱਲਬਾਤ ਤੋਂ ਬਾਅਦ ਕਈ ਅਹਿਮ ਮੰਗਾਂ ’ਤੇ ਸਹਿਮਤੀ ਬਣੀ ਹੈ। ਇਸ ਮੀਟਿੰਗ ਵਿੱਚ ਵਿਧਾਨ ਸਭਾ ਦੇ ਸਪੀਕਰ … Read more

ਪੰਜਾਬ ਦੇ ਮੁੱਖ ਸਕੱਤਰ ਤੇ ਹਾਈ ਕੋਰਟ ਨੇ ਲਾਇਆ 1 ਲੱਖ ਰੁਪਏ ਜੁਰਮਾਨਾ – DA ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ 1ਲੱਖ ਦਾ ਜੁਰਮਾਨਾ ਠੋਕਿਆ ਹੈ। ਮੁੱਖ ਸਕੱਤਰ ਪੰਜਾਬ ਨੂੰ ਅਗਲੀ ਪੇਸ਼ੀ ਵਿਚ ਪੇਸ਼ ਹੋਣਦੇ ਹੁਕਮ ਦਿੱਤੇ ਹਨ।

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਨਾਲ ਜੁੜਿਆ ਮਾਮਲਾ; ਪੰਜਾਬ ਸਰਕਾਰ ਨੂੰ 3 ਨਵੰਬਰ ਤੋਂ ਪਹਿਲਾਂ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਚੰਡੀਗੜ੍ਹ :- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਹੈ। ਸੁਣਵਾਈ ਦੌਰਾਨ ਸਰਕਾਰ ਵੱਲੋਂ ਜਵਾਬ ਦਾਖ਼ਲ ਨਾ … Read more

ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ, ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਜਾਰੀ

ਪੰਜਾਬ ਸਰਕਾਰ ਤੇ ਬੱਸ ਮੁਲਾਜ਼ਮਾਂ ਦੀ ਮੀਟਿੰਗ ਅਸਫਲ ਰਹੀ। ਬੱਸ ਮੁਲਾਜ਼ਮਾਂ ਵੱਲੋਂ ਹੜਤਾਲ਼ ਜਾਰੀ ਰੱਖਣ ਦੀ ਗੱਲ ਕਹੀ ਗਈ।

ਚੰਡੀਗੜ੍ਹ :- ਪੰਜਾਬ ਸਰਕਾਰ ਦੀਆਂ ਬੱਸ ਸੇਵਾਵਾਂ ਨਾਲ ਜੁੜੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ ਦੇ ਆਸਾਰ ਫਿਲਹਾਲ ਨਜ਼ਰ ਨਹੀਂ ਆ ਰਹੇ। ਸੂਬਾ ਸਰਕਾਰ ਨਾਲ ਮੰਗਾਂ ਸਬੰਧੀ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਮੁਲਾਜ਼ਮ ਜਥੇਬੰਦੀ ਨੇ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਬਾਰੇ … Read more

ਸੀਬੀਆਈ (CBI) ਕਰੇਗੀ ਪਰਵਿੰਦਰ ਝੋਟਾ ਮਾਮਲੇ ਦੀ ਜਾਂਚ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ, ਪੰਜਾਬ ਸਰਕਾਰ ਨੇ ਜਾਂਚ ਸੀਬੀਆਈ ਨੂੰ ਸੌਂਪੀ, ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਾਕਰੀ

ਪਰਿਵਾਰ ਦੀ ਮੰਗ ਮੰਨੀ, CBI ਨੂੰ ਜਾਂਚ ਸੋਂਪੀ, ਨਸ਼ਾ ਤਸਕਰਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ; ਇਨਸਾਫ਼ ਲਈ ਕਈ ਦਿਨਾਂ ਤੋਂ ਚੱਲ ਰਿਹਾ ਹੈ ਸੰਘਰਸ਼ ਚੰਡੀਗੜ੍ਹ :- ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ … Read more

ਪੰਜਾਬ ਸਰਕਾਰ ਦੀ ਐਕਸ਼ਨ ਕਮੇਟੀ ਨਾਲ ਪਹਿਲੀ ਮੀਟਿੰਗ ਬੇਨਤੀਜਾ, ਨਹੀਂ ਕਰਾਂਗੇ ਸੰਸਕਾਰ

ਪੰਜਾਬ ਸਰਕਾਰ ਦੀ ਪਰਿਵਾਰ ਨਾਲ ਪਹਿਲੀ ਮੀਟਿੰਗ ਬੇਸਿੱਟਾ ਨਿਕਲੀ। ਸੰਸਕਾਰ ਨਹੀਂ ਕੀਤਾ ਜਾਏਗਾ, ਜਦੋਂ ਤੱਕ ਮੰਗਾ ਨਹੀਂ ਪੂਰੀਆਂ ਹੁੰਦੀਆਂ

ਕਰਨਵੀਰ ਸਿੰਘ :- ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੀ 3 ਮੈਂਬਰੀ ਮਹਿਲਾ ਐਕਸ਼ਨ ਕਮੇਟੀ ਦੀ ਝੋਟਾ ਦੇ ਪਰਿਵਾਰ ਤੇ ਇਨਸਾਫ਼ ਐਕਸ਼ਨ ਕਮੇਟੀ ਨਾਲ ਵਿਚਾਲੇ ਵਿਚਾਰ-ਵਟਾਂਦਰਾ ਹੋਇਆ। ਮਹਿਲਾ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਝੋਟਾ ਦੇ ਪਿਤਾ ਭੀਮ ਸਿੰਘ, ਧਰਮਪਤਨੀ ਮਨਪ੍ਰੀਤ ਕੌਰ ਨਾਲ ਬੈਠਕ ਕਰਕੇ ਮਾਮਲੇ ਸਬੰਧੀ ਆਪਣੀਆਂ … Read more

ਸਰਕਾਰ ਨੇ ਗੱਲਬਾਤ ਲਈ ਬਣਾਈ 3 ਮਹਿਲਾ IAS ਅਫ਼ਸਰਾਂ ਦੀ ਟੀਮ, 7ਵੇਂ ਦਿਨ ਵੀ ਧਰਨਾ ਜਾਰੀ – ਪਰਵਿੰਦਰ ਝੋਟਾ ਮਾਮਲਾ

ਪਰਵਿੰਦਰ ਝੋਟਾ ਮਾਮਲੇ ਵਿੱਚ ਸਰਕਾਰ ਵੱਲੋਂ ਗੱਲਬਾਤ ਲਈ ਬਣਾਈ ਤਿੰਨ ਮਹਿਲਾ IAS ਅਫ਼ਸਰਾਂ ਦੀ ਟੀਮ, ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਕਰਨਵੀਰ ਸਿੰਘ :- ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਚੱਲ ਰਿਹਾ ਧਰਨਾ 7ਵੇਂ ਦਿਨ ਵੀ ਜਾਰੀ ਹੈ। ਪਰਿਵਾਰ ਅਤੇ ਐਕਸ਼ਨ ਕਮੇਟੀ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਨਾ ਕਰਵਾਉਣ ਦੇ ਫ਼ੈਸਲੇ ਤੇ ਅੜੇ ਹੋਏ ਹਨ। ਇਸ ਦੌਰਾਨ ਪੰਜਾਬ ਸਰਕਾਰ ਨੇ ਮਾਮਲੇ ਨੂੰ … Read more

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

centre seeks report parwinder jhota murder case

ਚੰਡੀਗੜ੍ਹ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ। ਕੇਂਦਰ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜੇ ਪੱਤਰ ਵਿੱਚ ਕਤਲ ਦੀ ਘਟਨਾ ਦੇ ਤੱਥਾਂ ਅਤੇ ਇਸ ਮਾਮਲੇ ਵਿੱਚ ਸੂਬਾ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਪੱਤਰ ਵਿੱਚ … Read more

ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਲਈ 7 ਮੈਂਬਰੀ ਕਮੇਟੀ ਬਣਾਈ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਪੱਤਰ

standard compressed Adi Granth

ਅੰਮ੍ਰਿਤਸਰ :- ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਨੂੰ ਲੈ ਕੇ ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਆਪਣੀ 7 ਮੈਂਬਰੀ ਕਮੇਟੀ ਦੇ ਗਠਨ ਬਾਰੇ ਜਾਣਕਾਰੀ ਦਿੱਤੀ ਹੈ। ਇਹ ਪੱਤਰ ਬੁੱਧਵਾਰ ਨੂੰ ਭੇਜਿਆ ਗਿਆ। ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿੱਚ ਧਾਰਮਿਕ, ਨਿਆਂਇਕ ਅਤੇ ਪ੍ਰਸ਼ਾਸਨਿਕ ਖੇਤਰ ਨਾਲ … Read more

ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, ਹੁਣ ਨਹੀਂ ਕੱਟੇ ਜਾਣਗੇ ਕਨੈਕਸ਼ਨ!

InShot 20260928 203720505

ਚੰਡੀਗੜ੍ਹ :- ਪੰਜਾਬ ਵਿੱਚ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਪਾਵਰਕਾਮ ਨੇ ਅਜਿਹੇ ਡੀਐੱਸ (DS) ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਡਿਫਾਲਟ ਦੇ ਆਧਾਰ ਤੇ ਕੱਟਣ ਦੀ ਕਾਰਵਾਈ ਫਿਲਹਾਲ ਰੋਕਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਜਿਕਰਯੋਗ ਹੈ ਕਿ ਫੈਸਲਾ ਲੈਣ ਪਿੱਛੇ ਕਾਰਣ ਇਹ ਸੀ ਕਿ ਜਦੋਂ ਬਿਲਿੰਗ ਪ੍ਰਣਾਲੀ ਵਿੱਚ … Read more